ਸੁੱਚਾ ਸਿੰਘ ਲੰਗਾਹ -ਰੇਪ ਕੇਸ -2017 -2018
ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਮਾਫ਼ ਕਰ ਕੇ ਦੁਬਾਰਾ ਅੰਮ੍ਰਿਤ ਛਕਾਉਣ ਦੀ ਘਟਨਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲੈਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਤਿੰਨ ਕਰਮਚਾਰੀ ਸਸਪੈਂਡ ਕਰਦ ਦਿੱਤੇ ਹਨ . ਇਸ ਮਾਮਲੇ ਦੀ ਪੂਰੀ ਪੜਤਾਲ ਦੇ ਹੁਕਮ ਦਿੱਤੇ ਹਨ .ਇਹ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਇੱਕ ਬੁਲਾਰੇ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ ਜਿਨ੍ਹਾਂ ਵਿੱਚ ਰਛਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ, ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਪੜਤਾਲ ਲਈ ਫਲਾਇੰਗ ਵਿਭਾਗ ਦੇ ਅਮਲੇ, ਸੀਨੀਅਰ ਪ੍ਰਚਾਰਕਾਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ੁੰਮੇਵਾਰੀ ਦਿੱਤੀ ਗਈ ਹੈ।